fbpx
All NewsCelebrityEntertainmentMusicNationalNews

ਲਤਾ ਮੰਗੇਸ਼ਕਰ ਨੂੰ 89ਵੇਂ ਜਨਮ ਦਿਨ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਤੀ ਵਧਾਈ

Nri Media

28 ਸਤੰਬਰ, ਵਿਕਰਮ ਸਹਿਜਪਾਲ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਗੱਜ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਨੇ 89ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਹੈ। ਰਾਸ਼ਟਰਪਤੀ ਨੇ ਟਵੀਟ ਕਰਦਿਆਂ ਕਿਹਾ,” ਭਾਰਤ ਰਤਨ ਨਾਲ ਸਨਮਾਨਤ ਲਤਾ ਮੰਗੇਸ਼ਕਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ।

ਉਮੀਦ ਕਰਦਾ ਹਾਂ, ਕਿ ਉਨ੍ਹਾਂ ਦੀ ਮਿੱਠੀ ਆਵਾਜ਼ ਆਉਣ ਵਾਲੇ ਕਈ ਸਾਲਾਂ ਤੱਕ ਲੋਕਾਂ ਨੂੰ ਆਕਰਸ਼ਿਤ ਕਰਦੀ ਰਹੇਗੀ।” ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ‘ਲਤਾ ਦੀਦੀ’ ਕਹਿੰਦਿਆਂ ਵਧਾਈ ਦਿੱਤੀ। ਮੋਦੀ ਨੇ ਟਵੀਟ ਕਰਦਿਆਂ ਕਿਹਾ,” ਲਤਾ ਦੀਦੀ ਤੁਹਾਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਕਿਹਾ ਕਿ ਤੁਹਾਡੇ ਵਿੱਚ ਦੇਸ਼ ਦੇ ਭਵਿੱਖ ਨੂੰ ਲੈ ਕੇ ਹਮੇਸ਼ਾ ਜਨੂੰਨ ਵੇਖਿਆ ਗਿਆ ਹੈ।

Leave a Reply

Your email address will not be published. Required fields are marked *

Close