fbpx
All NewsNationalNewsPolitics

ਫ਼ੈਜ਼ਾਬਾਦ ਦਾ ਨਾਂਅ ਬਦਲ ਕੇ ਰੱਖਿਆ ਅਯੁੱਧਿਆ, ਹੁਣ ਅਹਿਮਦਾਬਾਦ ਦੀ ਤਿਆਰੀ

Nri Media

08 ਨਵੰਬਰ, ਵਿਕਰਮ ਸਹਿਜਪਾਲ

ਨਵੀਂ ਦਿੱਲੀ : ਹਾਲ ਹੀ `ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਿਲ੍ਹਾ ਫ਼ੈਜ਼ਾਬਾਦ ਦਾ ਨਾਂਅ ਬਦਲ ਕੇ ਅਯੁੱਧਿਆ ਰੱਖਣ ਦਾ ਐਲਾਨ ਕੀਤਾ ਹੈ। ਫ਼ੈਜ਼ਾਬਾਦ ਤੋਂ ਬਾਅਦ ਹੁਣ ਗੁਜਰਾਤ ਸਰਕਾਰ ਅਹਿਮਦਾਬਾਦ ਦਾ ਨਾਂਅ ਬਦਲਣ ਦੀ ਤਿਆਰੀ `ਚ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅਹਿਮਦਾਬਾਦ ਦਾ ਨਾਂ ਬਦਲ ਕੇ ਕਰਨਾਵਤੀ ਰੱਖਿਆ ਜਾਵੇਗਾ। ਜਾਣਕਾਰੀ ਮੁਤਾਬਕ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਭਾਈ ਪਟੇਲ ਦਾ ਕਹਿਣਾ ਹੈ ਕਿ ਸਰਕਾਰ ਅਹਿਮਦਾਬਾਦ ਦਾ ਨਾਂਅ ਬਦਲਣ `ਤੇ ਵਿਚਾਰ ਕਰ ਰਹੀ ਹੈ।

Image result for faizabad name change and ahmedabad

ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਲੋਕਾਂ ਵੱਲੋਂ ਅਹਿਮਦਾਬਾਦ ਦਾ ਨਾਂਅ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਦਾ ਨਾਂਅ ਕਰਨਾਵਤੀ ਰੱਖਣਾ ਚਾਹੁੰਦੇ ਹਨ। ਨਿਤਿਨ ਭਾਈ ਪਟੇਲ ਨੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਆਉਂਦੀ ਤਾਂ ਸਰਕਾਰ ਇਸ ਦਾ ਨਾਂਅ ਬਦਲਣ ਲਈ ਤਿਆਰ ਹੈ। ਦੱਸਣਯੋਗ ਹੈ ਕਿ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਯੋਗੀ ਆਦਿਤਿਆਨਾਥ ਨੇ ਜ਼ਿਲ੍ਹਾ ਫ਼ੈਜ਼ਾਬਾਦ ਦਾ ਨਾਂਅ ਬਦਲ ਕੇ ਅਯੁੱਧਿਆ ਰੱਖ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਇਲਾਹਾਬਾਦ ਦਾ ਨਾਂਅ ਬਦਲ ਕੇ ਪ੍ਰਯਾਗਰਾਜ ਕਰ ਦਿੱਤਾ ਸੀ।

Leave a Reply

Your email address will not be published. Required fields are marked *

Close