fbpx
All NewsNewsPunjab

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਥਾਂ ਥਾਂ ਤੇ ਸਮਾਗਮ ਅਯੋਜਿਤ

Nri Media

08 ਨਵੰਬਰ, ਇੰਦਰਜੀਤ ਸਿੰਘ ਚਾਹਲ

ਕਪੂਰਥਲਾ : ਸ਼ਿਲਪਕਲਾ ਦੇ ਰਚਨਹਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜਿਲੇ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਪਿੰਡ ਅਹਿਮਦਪੁਰਪੁਰ ਇਸ ਸਬੰਧ ‘ਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਕ ਦੀਵਾਨ ਸਜਾਏ ਗਏ, ਜਿਨ੍ਹਾਂ ‘ਚ ਵੱਖ ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਪ੍ਰਧਾਨ ਗਿਆਨ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿੰਤਪਾਲ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਲਖਬੀਰ ਸਿੰਘ, ਬਲਵੰਤ ਸਿੰਘ, ਪਰਮਜੀਤ ਸਿੰਘ ਆਦਿ ਮੌਜੂਦ ਸਨ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਵਿਸ਼ਵਕਰਮਾ ਸਭਾ ਸ਼ਿਵ ਕਾਲੋਨੀ ਵਿਖੇ ਵਿਸ਼ਵਕਰਮਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾ ਵਿਚ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ।

ਇਸੇ ਤਰ੍ਹਾਂ ਬਾਬਾ ਵਿਸ਼ਵਕਰਮਾ ਸੁਸਾਇਟੀ ਵੱਲੋਂ ਗੁਰੂ ਨਾਨਕ ਨਗਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ । ਭੁਲੱਥ ਕਸਬੇ ਅੰਦਰ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਵਿਸ਼ਵਕਰਮਾ ਮੰਦਿਰ ਭੁਲੱਥ ਸ਼ਰਕੀ ਨੇੜੇ ਦਸਮੇਸ਼ ਮਕੈਨੀਕਲ ਵਰਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਇਆ ਗਿਆ । ਨਡਾਲਾ ਵਿਚ ਵੀ ਟੈਕਨੀਕਲ ਸੇਵਕ ਸਭਾ ਨਡਾਲਾ ਵਲੋਂ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਗੁਰਦੁਆਰਾ ਬਾਬਾ ਵਿਸ਼ਵਕਰਮਾ ਨਡਾਲਾ ਵਿਖੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ । ਸੁਲਤਾਨਪੁਰ ਲੋਧੀ ਵਿਖੇ ਵਿਸ਼ਵਕਰਮਾ ਮਾਰਕੀਟ ਤਲਵੰਡੀ ਪੁਲ ਚੌਕ ਵੱਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆ ਨੇ ਸੰਗਤ ਨੂੰ ਨਿਹਾਲ ਕੀਤਾ।

 

Leave a Reply

Your email address will not be published. Required fields are marked *

Close