fbpx
All NewsNationalNewsPoliticsPunjab

ਬੀਬੀ ਜਗੀਰ ਕੌਰ ਨੂੰ ਹੱਤਿਆ ਮਾਮਲੇ ‘ਚ ਹਾਈ ਕੋਰਟ ਨੇ ਕੀਤਾ ਬਰੀ

Nri Media \- Vikram Sehajpal

05 ਦਸੰਬਰ \- ਵਿਕਰਮ ਸਹਿਜਪਾਲ

ਚੰਡੀਗੜ੍ਹ : 18 ਸਾਲ ਪਹਿਲਾਂ ਬੇਟੀ ਦੀ ਹੱਤਿਆ ਦੇ ਮਾਮਲੇ ‘ਚ ਹਾਈਕੋਰਟ ਨੇ ਸਾਬਕਾ ਐਸ.ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇਸ ਮਾਮਲੇ ਵਿਚ ਬਰੀ ਕਰ ਦਿਤਾ ਹੈ। ਜਗੀਰ ਕੌਰ ਦੀ ਬੇਟੀ ਹਰਪ੍ਰੀਤ ਕੌਰ ਦੀ 20 ਜੂਨ 2000 ‘ਚ ਮੌਤ ਹੋ ਗਈ ਸੀ। ਇਸ ਦੌਰਾਨ ਅਦਾਲਤ ਨੇ ਸੀਬੀਆਈ ਅਤੇ ਕਮਲਜੀਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਧੀ ਹਰਪ੍ਰੀਤ ਕੌਰ ਉਰਫ਼ ਰੋਜੀ ਦੇ ਕਤਲ ਕੇਸ ਮਾਮਲੇ ‘ਚ ਦੋਸ਼ੀ ਬੀਬੀ ਜਗੀਰ ਕੌਰ ਅਤੇ ਹੋਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੀ.ਬੀ.ਆਈ. ਅਦਾਲਤ ਦੇ ਉਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ ,ਜਿਸ ਦੇ ਤਹਿਤ ਸੀ.ਬੀ.ਆਈ. ਅਦਾਲਤ ਨੇ ਸਾਰਿਆਂ ਨੂੰ 5 ਸਾਲ ਦੀ ਸਜ਼ਾ ਸੁਣਾਈ ਸੀ।

Image result for BIBI JAGIR KAUR

ਉਹਨਾਂ ‘ਤੇ ਜਬਰੀ ਗਰਭਪਾਤ ਕਰਾਉਣ ਅਤੇ ਅਗਵਾ ਕਰਨ ਦਾ ਦੋਸ਼ ਲੱਗਿਆ ਸੀ ਇਸ ਦੋਸ਼ ਤੋਂ ਵੀ ਬੀਬੀ ਜਗੀਰ ਕੌਰ ਨੂੰ ਬਰੀ ਕਰ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਹਾਈ ਕੋਰਟ ਵੱਲੋਂ ਰਾਹਤ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਆਪਣੀ ਧੀ ਦੇ ਹੀ ਕਤਲ ਮਾਮਲੇ ‘ਚ ਹੋਈ ਸਜ਼ਾ ਨੂੰ ਰੱਦ ਕਰ ਦਿੱਤਾ ਹੈ।

Leave a Reply

Your email address will not be published. Required fields are marked *

Close