fbpx
NewsPunjab

ਪਨਬੱਸ ਜਲਦ ਹੀ ਸ਼ੁਰੂ ਕਰੇਗੀ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਦੀਅਾ ਸੇਵਾਵਾਂ : ਅਰੁਨਾ ਚੌਧਰੀ

By MEDIA DESK

ਚੰਡੀਗੜ , 6 ਦਸੰਬਰ , ਵਿਜੈ ਕੁੁੁੁਮਾਰ ( NRI MEDIA )

ਕੈਪਟਨ ਅਮਰਿੰਦਰ ਸਿੰਘ ਦੀ ਅਗਵਾੲੀ ਵਾਲੀ ਪੰਜਾਬ ਸਰਕਾਰ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਰਾਹੀ  ਵਿਦੇਸ਼ਾਂ ਤੋ ਵਾੲਿਅਾ ਨਵੀ ਦਿੱਲੀ ਤੋ ਪੰਜਾਬ ਅੳੁਣ- ਜਾਣ ਵਾਲੇ ਲੋਕਾਂ ਵਿਸ਼ੇਸ਼ ਤੌਰ ‘ਤੇ ਐਨ.ਆਰ.ਆਈ ਭਾਈਚਾਰੇ ਨੂੰ ਪਰੇਸ਼ਾਨੀ ਮੁਕਤ ਟਰਾਂਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡਾ ਹੰਬਲਾਂ ਮਾਰਿਅਾ ਹੈ। ਅਗਲੇ 2 ਦਿਨਾਂ ਦੇ ਅੰਦਰ ਨੈਸ਼ਨਲ ਪਰਮਿਟ ਹੋਲਡਰ ਪਨਬੱਸ ਦੀਆਂ  ਬੱਸਾਂ ਦੀਆਂ ਸੇਵਾਵਾਂ ਜਲੰਧਰ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸ਼ੁਰੂ ਕਰ ਦਿੱਤੀਆਂ ਜਾਣਗੀਆਂ । ਸਫ਼ਰ ਕਰਨ ਵਾਲੇ ਯਾਤਰੀ ਸਿਰਫ 1100 ਰੁਪਏ ਪ੍ਰਤੀ ਵਿਅਕਤੀ ਦੇ ਨਾ-ਮਾਤਰ ਜਿਹੇ ਕਿਰਾਏ ਵਿੱਚ  ਪਨਸਬ ਇਹ ਸੇਵਾਵਾਂ ਮੁਹੱੲੀਅਾ ਕਰਵਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਪ੍ਰੈਸ ਬਿਆਨ ਦੌਰਾਨ ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪਨਬੱਸ ਵੱਲੋਂ ਵੌਲਵੋ ਬੱਸਾਂ ਦੀ ਸੇਵਾ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਚਲਾਈ ਜਾ ਰਹੀ ਸੀ ਪਰ 15 ਦਿਨ ਪਹਿਲਾਂ ਕੁਝ ਤਕਨੀਕੀ ਕਾਰਨਾਂ ਦੇ ਮੱਦੇਨਜ਼ਰ ਦਿੱਲੀ ਪ੍ਰਸ਼ਾਸਨ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਇਸ ਬੱਸ ਸੇਵਾ ਨੂੰ ਰੋਕ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੁਣ ਅਜਿਹੀਆਂ ਸਰਕਾਰੀ ਬੱਸਾਂ ਸਿਰਫ ਚੋਣਵੇਂ ਬੱਸ ਅੱਡਿਆਂ ਤੋਂ ਹੀ ਚਲਾਈਆਂ ਜਾ ਸਕਦੀਆਂ ਹਨ। ਇਹ ਮਾਮਲਾ ਦਿੱਲੀ ਪ੍ਰਸ਼ਾਸਨ ਨਾਲ ਵਿਚਾਰਿਆ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਹਮਣੇ, ਦਵਾਰਕਾ ਵਿਖੇ ਵੌਲਵੋ ਬੱਸ ਅੱਡਾ ਬਣਾਉਣ ਦੀ ਸਹਿਮਤੀ ਪ੍ਰਗਟਾਹੀ ਗਈ ਸੀ।

ਕਿਉਂ ਜੋ ਇਸ ਬੱਸ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਨੂੰ 2 ਮਹੀਨੇ ਲੱਗ ਜਾਣਗੇ ਇਸ ਲਈ ਪਨਬੱਸ ਵੱਲੋਂ ਨੈਸ਼ਨਲ ਟੂਰਿਸਟ ਪਰਮਿਟ ਨਾਲ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਐਨਆਰਆਈ ਭਾਈਚਾਰੇ ਨੂੰ ਚੰਗੀ ਤੇ ਸਸਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

Leave a Reply

Your email address will not be published. Required fields are marked *

Close