fbpx
All NewsPoliticsPunjab

ਗੋਰਾ ਗਿੱਲ ਨੂੰ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦਾ ‘ ਬੁਲਾਰਾ ‘ ਨਿਯੁਕਤ ਕੀਤਾ

by media desk

5 ਦਸੰਬਰ, ਇੰਦਰਜੀਤ ਸਿੰਘ ਚਾਹਲ- (NRI MEDIA) :

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ‘ਤੇ ਸੁਨੀਲ ਜਾਖੜ ਪ੍ਧਾਨ ਪੰਜਾਬ ਕਾਂਗਰਸ ਵੱਲੋਂ ਨੌਜਵਾਨ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦਾ ‘ ਬੁਲਾਰਾ ‘ ਨਿਯੁਕਤ ਕੀਤਾ ਗਿਆ ਹੈ। ਜਿੰਨਾ ਨੂੰ ਕੈਪਟਨ ਸੰਦੀਪ ਸਿੰਘ ਸੰਧੂ ਪੋਲੀਟੀਕਲ ਸੈਕਟਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੈਕਟਰੀ ਇੰਚਾਰਜ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਵੱਲੋਂ ਨਿਯੁਕਤੀ ਪੱਤਰ ਦਿੱਤਾ ਗਿਆ। ਗੋਰਾ ਗਿੱਲ ਦੀ ਨਿਯੁਕਤੀ ‘ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ‘ਤੇ ਵਰਕਰਾਂ ਨੇ ਸ੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਧਾਨ ਪੰਜਾਬ ਕਾਂਗਰਸ, ਸ਼੍ਰੀਮਤੀ ਆਸਾ ਕੁਮਾਰੀ, ਹਰੀਸ਼ ਚੌਧਰੀ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ‘ਤੇ ਕੈਪਟਨ ਸੰਦੀਪ ਸਿੰਘ ਸੰਧੂ ਪੋਲੀਟੀਕਲ ਸੈਕਟਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸੈਕਟਰੀ ਇੰਚਾਰਜ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ ਕਰਨ ਨਾਲ ਪੰਜਾਬ ਕਾਂਗਰਸ ਨੂੰ ਦੁਆਬੇ ਵਿੱਚ ਹੋਰ ਮਜਬੂਤੀ ਮਿਲੇਗੀ ਕਿਉਂਕਿ ਗੋਰਾ ਗਿੱਲ ਪਹਿਲਾਂ ਹੀ ਕਾਂਗਰਸ ਪਾਰਟੀ ਲਈ ਅਣਥੱਕ ‘ਤੇ ਮਿਹਨਤੀ ਵਰਕਰ ਵਜੋਂ ਕੰਮ ਕਰ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ ਢਿੱਲੋਂ ਮੀਡੀਆ ਇੰਚਾਰਜ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ, ਪ੍ਮਦੀਪ ਸਿੰਘ ਬੈਦਵਾਨ, ਤਜਿੰਦਰ ਸਿੰਘ ਗਿੱਲ, ਗੁਰਜੀਤ ਸਿੰਘ ‘ਤੇ ਪ੍ਭ ਬੈਦਵਾਨ ਆਦਿ ਹਾਜ਼ਰ ਸਨ |

Leave a Reply

Your email address will not be published. Required fields are marked *

Close