fbpx
NewsPoliticsPunjab

ਕਿੳੁਂ ਲਿਖੀ ਸ਼੍ਰੋਮਣੀ ਕਮੇਟੀ ਨੇ ਕੈਪਟਨ ਅਮਰਿੰਦਰ ਨੂੰ ਚਿੱਠੀ ? ਜਾਣਕਾਰੀ ਲੲੀ ਪੜੋ ੲਿਹ ਖਾਸ ਖਬਰ

By MEDIA DESK

ਚੰਡੀਗੜ੍ਹ , 6 ਦਸੰਬਰ, ਵਿਜੈ ਕੁਮਾਰ ( NRI MEDIA ) – 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬੀਤੇ ਦਿਨੀ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦੇ ਸਬੰੰਧ ਚ ੲਿੱੱਕ ਚਿੱਠੀ ਲਿਖੀ ਹੈ  ,ਅਾਪਣੀ ਚਿੱਠੀ ਵਿੱਚ ਭਾੲੀ ਲੌਂਗੋਵਾਲ ਜੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਅਾਂ ਹੋਣ ਵਾਲੀਅਾਂ ਪੰਚਾੲਿਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਬੇਨਤੀ ਕੀਤੀ ਹੈ ਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਅਜਿਹੇ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।

ਪੰਜਾਬ ਸਰਕਾਰ ਵਲੋਂ ਅਧਿਕਾਰਤ ਤੋਰ ਤੇ ੲਿਸ ਚਿੱਠੀ ਦਾ ਕੋੲੀ ਜਵਾਬ ਨਹੀ ਅਾੲਿਅਾ ਜਿਸ ਕਾਰਨ ਪੰਚਾੲਿਤੀ ਚੋਣਾਂ ਦੀ ਤਰੀਕ ਬਾਰੇ ਅਜੇ ਤੱਕ ਕੋੲੀ ਪੱਕੀ ਜਾਣਕਾਰੀ ਸਾਹਮਣੇ ਨਹੀ ਅਾ ਰਹੀ !

Leave a Reply

Your email address will not be published. Required fields are marked *

Close