fbpx
NewsPunjab

ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਤੇ ਚੱਲਣ ਦੀ ਲੋੜ-ਡਾ.ਦਲਵਿੰਦਰ ਸਿੰਘ ਗਰੇਵਾਲ

by media desk

6 ਦਸੰਬਰ, ਸੁਲਤਾਨਪੁਰ ਲੋਧੀ ਇੰਦਰਜੀਤ ਸਿੰਘ ਚਾਹਲ /-


ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਰਾਸ਼ਟਰੀ ਯੁਵਾ ਯੋਜਨਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸੱਤ ਰੋਜ਼ਾ ਅੰਤਰ ਰਾਸ਼ਟਰੀ ‘ਸਦਭਾਵਨਾ ਅਤੇ ਭਰਾਤਰੀਅਤਾ’ ਕੈਂਪ ਦੇ ਚੋਥੇ ਦਿਨ ਉਘੇ ਵਿਦਵਾਨ ਰਿਸਰਚ ਸਕੋਲਰ ਅਤੇ ਡੀਨ ਦੇਸ਼ ਭਗਤ ਯੂਨਿਵਰਸਿਟੀ ਡਾ. ਦਲਵਿੰਦਰ ਸਿੰਘ ਗਰੇਵਾਲ ਵਿਦਿਅਕ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਾ.ਗਰੇਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਦਾਸੀਆਂ ਸਬੰਧੀ ਖੋਜ-ਭਰਪੂਰ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਉਦਾਸੀਆਂ ਦੌਰਾਨ ਭਾਰਤ ਤੋਂ ਇਲਾਵਾ ਹੋਰ ਵੀ ਕਈ ਦੇਸ਼ਾਂ ਦੀ ਯਾਤਰਾ ਕੀਤੀ , ਜਿਸ ਵਿੱਚ ਉਨ੍ਹਾਂ ਲੋਕਾਂ ਨੂੰ ਪ੍ਰੇਮ-ਭਾਵ ਅਤੇ ਮਿਲ-ਜੁਲ ਕੇ ਰਹਿਣ ਦੇ ਨਾਲ-ਨਾਲ ਇਮਾਨਦਾਰੀ ਨਾਲ ਕੰਮ ਕਰਨ ਅਤੇ ਵਹਿਮ-ਭਰਮ ਤੋਂ ਦੂਰ ਰਹਿਣ ਦੀ ਸਿੱਖਿਆ ਵੀ ਦਿੱਤੀ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਵੱਖ-ਵੱਖ ਨਾਮਾਂ ਨਾਲ ਜਾਣਿਆ ਜਾਂਦਾ ਹੈ। ਡਾ.ਗਰੇਵਾਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵੱਖ-ਵੱਖ ਦੇਸ਼ਾਂ ਵਿੱਚ ਨਿਸ਼ਾਨ ਅਤੇ ਨਿਸ਼ਾਨੀਆਂ ਸਬੰਧੀ ਨਕਸ਼ਿਆਂ ਸਮੇਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਡਾ. ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਲੱਗਭਹ 40 ਸਾਲਾਂ ਤੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਤੇ ਰਿਸਰਚ ਕੀਤੀ।

ਇਸ ਤੋਨ ਪਹਿਲਾ ਵਲੰਟੀਅਰਾਂ ਵੱਲੋਂ ਗੁਰਦੁਆਰਾ ਬੇਰ ਸਾਹਿਬ ਅਤੇ ਉਸਦੇ ਆਲੇ-ਦੁਆਲੇ ਇਲਾਕੇ ਦੀ ਸਫ਼ਾਈ ਵੀ ਕੀਤੀ। ਇਸ ਸੱਤ ਰੋਜ਼ਾ ਕੈਂਪ ਵਿੱਚ ਲਗਾਏ ਜਾ ਰਹੇ ਤਿੰਨ ਰੋਜ਼ਾ ਖੂਨਦਾਨ ਕੈਂਪ ਦੇ ਦੂਸਰੇ ਦਿਨ ਵੀ ਵਲੰਟੀਅਰਾਂ ਨੇ ਬੜੇ ਉਤਸਾਹ ਨਾਲ ਖੂਨਦਾਨ ਕੀਤਾ। ਕੈਂਪ ਦੇ ਚੋਥੇ ਦਿਨ ਸ਼ਾਮਿਲ ਹੋਏ ਮੁੱਖ ਮਹਿਮਾਨ ਡਾ.ਦਲਵਿੰਦਰ ਸਿੰਘ ਗਰੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਦੇਸ਼ਾਂ ਅਤੇ ਸੂਬਿਆਂ ਤੋਂ ਆਏ ਵਲੰਟੀਅਰਾਂ ਵੱਲੋਂ ਆਪਣੇ ਸੱਭਿਆਚਾਰ ਨੂੰ ਪੇਸ਼ ਕਰਦੀਆਂ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਐਸ.ਐਨ.ਸੁਬਾਰਾਓ, ਡਾ.ਗੁਰਦੇਵ ਸਿੰਘ ਸਿੱਧੂ, ਡਾ.ਰਣ ਸਿੰਘ ਪਰਮਾਰ (ਟਰੱਸਟੀ), ਮੈਨੇਜਰ ਜਰਨੈਲ ਸਿੰਘ, ਅਮਰੀਕ ਸਿੰਘ ਕਲੇਰ ਪ੍ਰਧਾਨ ਐਨ.ਵਾਈ.ਸੀ ਪੰਜਾਬ, ਸ਼੍ਰੀ ਕੁਨਾਲ ਮਹਿਤਾ ਅਤੇ ਐਸ.ਜੀ.ਪੀ.ਸੀ ਦੇ ਵੱਖ-ਵੱਖ ਕਾਲਜਾਂ ਤੋਂ ਪ੍ਰੋਫੈਸਰ ਸਾਹਿਬਾਨ ਵਿਸ਼ੇਸ਼ ਤੋਰ ਤੇ ਹਾਜਰ ਸਨ।

Leave a Reply

Your email address will not be published. Required fields are marked *

Close