fbpx
Punjab

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ : ਕੁਸ਼ਲਦੀਪ ਢਿੱਲੋਂ

Nri Media

10 ਜਨਵਰੀ \- ਐਨ.ਆਰ.ਆਈ. ਮੀਡਿਆ

ਫਰੀਦਕੋਟ (ਇੰਦਰਜੀਤ ਸਿੰਘ ਚਾਹਲ) : ਖੇਤੀਬਾੜੀ ਵਿਭਾਗ ਵੱਲੋਂ ਛੋਟੇ, ਸੀਮਾਂਤ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਝੋਨਾ ਲਾਉਣ ਵਾਲੀ ਮਸ਼ੀਨਰੀ ‘ਤੇ 50 ਫੀਸਦੀ ਜਦਕਿ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਹਲਕਾ ਵਿਧਾਇਕ ਫਰੀਦਕੋਟ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨਰੀ ਪ੍ਰਤੀ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ ‘ਤੇ 40 ਤੋਂ 50 ਫੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ਤੇ ਯੋਜਨਾ ਉਲੀਕੀ ਹੈ, ਜਿਸ ਨਾਲ ਮਜ਼ਦੂਰਾਂ ਦੀ ਕਮੀ ਦੀ ਸਮੱਸਿਆ ਦੂਰ ਹੋਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਸਬਸਿਡੀ ਵਾਲੀ ਮਸ਼ੀਨਰੀ ਖਰੀਦਣ ਦੇ ਚਾਹਵਾਨ ਕਿਸਾਨਾਂ ਪਾਸੋਂ 20 ਜਨਵਰੀ ਤੱਕ ਅਰਜ਼ੀਆਂ ਮੰਗੀਆਂ ਹਨ ਤਾਂ ਕਿ ਜੂਨ ਤੇ ਜੁਲਾਈ ਮਹੀਨੇ ਵਿੱਚ ਝੋਨੇ ਦੀ ਲਵਾਈ ਦੇ ਸੀਜ਼ਨ ਦੇ ਮੱਦੇਨਜ਼ਰ ਮਸ਼ੀਨਾਂ ਦਾ ਪ੍ਰਬੰਧ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ।

Leave a Reply

Your email address will not be published. Required fields are marked *

Close