fbpx
All NewsNationalNewsPunjab

ਅੱਜ ਲੋਹੜੀ ਦਾ ਤਿਉਹਾਰ..!

Nri Media \- Vikram Sehajpal

13 ਜਨਵਰੀ \- ਵਿਕਰਮ ਸਹਿਜਪਾਲ

ਅੰਮ੍ਰਿਤਸਰ (ਵੈੱਬ ਡੈਸਕ) : ਲੋਹੜੀ ਦਾ ਤਿਉਹਾਰ ਸਾਡੇ ਪੰਜਾਬ ਵਿਚ ਖੁਸ਼ੀਆਂ ਅਤੇ ਖੇੜਿਆਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਜਿਸ ਬਾਰੇ ਅਨੇਕਾਂ ਕਹਾਣੀਆਂ ਪ੍ਰਚੱਲਿਤ ਹਨ। ਵੈਸੇ ਲੋਹੜੀ ਮੌਕੇ ਲੱਕੜਾਂ ਤੇ ਪਾਥੀਆਂ ਨੂੰ ਇਕੱਠਾ ਕਰਕੇ ਬਾਲ਼ੀ ਜਾਂਦੀ ਧੂਣੀ ‘ਤੇ ਇਕੱਤਰ ਹੋਏ ਲੋਕਾਂ ਵਲੋਂ ਸਮਾਜਿਕ ਸਾਂਝ ਦਾ ਸਬੂਤ ਦਿੰਦੇ ਹੋਏ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ ਜਾਂਦੀ ਹੈ ਅਤੇ ਅੱਗ ਵਿਚ ਤਿਲ ਸੁੱਟ ਕੇ ਬੋਲਿਆ ਜਾਂਦਾ ਹੈ ‘ਈਸ਼ਰ ਆ, ਦਲਿੱਦਰ ਜਾ, ਦਲਿੱਦਰ ਦੀ ਜੜ ਚੁੱਲ੍ਹੇ ਪਾ’। ਇਹ ਤਿਉਹਾਰ ‘ਤਿਲ’ ਅਤੇ ‘ਰਿਓੜੀਆਂ’ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ।

ਲੋਹੜੀ ਦਾ ਗੀਤ

ਸੁੰਦਰ ਮੁੰਦਰੀਏ ਹੋ!
ਤੇਰਾ ਕੌਣ ਵਿਚਾਰ ਹੋ!
ਦੁੱਲਾ ਭੱਟੀ ਵਾਲਾ ਹੋ!
ਦੁੱਲੇ ਧੀ ਵਿਆਹੀ ਹੋ!
ਸੇਰ ਸੱਕਰ ਪਾਈ ਹੋ!
ਕੁੜੀ ਦਾ ਲਾਲ ਪਤਾਕਾ ਹੋ!
ਕੁੜੀ ਦਾ ਸਾਲੂ ਪਾਟਾ ਹੋ!
ਸਾਲੂ ਕੌਣ ਸਮੇਟੇ!
ਚਾਚਾ ਗਾਲ਼ੀ ਦੇਸੇ!
ਚਾਚੇ ਚੂਰੀ ਕੁੱਟੀ!
ਜ਼ਿੰਮੀਦਾਰਾਂ ਲੁੱਟੀ!
ਜ਼ਿੰਮੀਦਾਰ ਸੁਧਾਏ!
ਗਿਣ ਗਿਣ ਪੌਲੇ ਲਾਏ!
ਇੱਕ ਭੋਲ਼ਾ ਰਹਿ ਗਿਆ!
ਸਿਪਾਹੀ ਫੜ ਕੇ ਲੈ ਗਿਆ!
ਸਿਪਾਹੀ ਨੇ ਮਾਰੀ ਇੱਟ!
ਭਾਵੇਂ ਰੋ ‘ਤੇ ਭਾਵੇਂ ਪਿੱਟ!
ਸਾਨੂੰ ਦੇ ਦੇ ਲੋਹੜੀ,
‘ਤੇ ਤੇਰੀ ਜੀਵੇ ਜੋੜੀ!

Leave a Reply

Your email address will not be published. Required fields are marked *

Close