fbpx
All NewsCrimeNationalNewsPolitics

ਪੱਤਰਕਾਰ ਕਤਲ ਮਾਮਲੇ ‘ਚ ਰਾਮ ਰਹੀਮ ਦੋਸ਼ੀ ਕਰਾਰ, 17 ਜਨਵਰੀ ਨੂੰ ਸੁਣਾਈ ਜਾਵੇਗੀ ਸਜ਼ਾ

Nri Media \- Vikram Sehajpal

11 ਜਨਵਰੀ \- ਵਿਕਰਮ ਸਹਿਜਪਾਲ

ਪੰਚਕੂਲਾ : ਤੁਹਾਨੂੰ ਦੱਸ ਦਈਏ ਕਿ ਹਰਿਆਣਾ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ‘ਚ ਪੰਚਕੂਲਾ ਦੀ ਸੈਪਸ਼ਲ ਸੀ.ਬੀ.ਆਈ. ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਇਸ ਮਾਮਲੇ ‘ਚ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ।

Related image

ਇਸ ਫੈਸਲੇ ਦੇ ਮੱਦੇਨਜ਼ਰ ਡੇਰਾ ਸੱਚਾ ਸੌਦਾ, ਸੁਨਾਰੀਆ ਜੇਲ ਅਤੇ ਵਿਸ਼ੇਸ਼ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਪੰਜਾਬ ਅਤੇ ਹਰਿਆਣਾ ਪੁਲਸ ਨੇ ਅਲਰਟ ਜਾਰੀ ਕੀਤਾ ਸੀ। ਪਹਿਲਾਂ ਪੁਲਸ ਗੁਰਮੀਤ ਰਾਮ ਰਹੀਮ ਦੀ ਕੋਰਟ ‘ਚ ਪੇਸ਼ੀ ਨੂੰ ਲੈ ਕੇ ਪਰੇਸ਼ਾਨ ਸੀ ਪਰ ਬਾਅਦ ‘ਚ ਵੀਡੀਓ ਕਾਨਫਰੈਂਸਿੰਗ ਰਾਹੀਂ ਹੀ ਇਸ ਮਾਮਲੇ ‘ਚ ਉਸ ਨੂੰ ਪੇਸ਼ ਕਰਨ ਦਾ ਫਰਮਾਨ ਜਾਰੀ ਕੀਤਾ ਗਿਆ। ਸੁਣਵਾਈ ਤੋਂ ਪਹਿਲਾਂ ਪੰਚਕੂਲਾ ‘ਚ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਦਾ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ। ਯੌਨ ਸ਼ੋਸ਼ਣ ਕੇਸ ‘ਚ ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਸ਼ਾਸਨ ਵੱਲੋਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ।

Leave a Reply

Your email address will not be published. Required fields are marked *

Close