fbpx
PoliticsPunjab

ਖਹਿਰਾ ਨੇ ਵੀ ਕੀਤੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਨਾਲ ਮੁਲਾਕਾਤ

Nri Media

11 ਜਨਵਰੀ \- ਐਨ.ਆਰ.ਆਈ ਮੀਡਿਆ

ਅੰਮ੍ਰਿਤਸਰ (ਇੰਦਰਜੀਤ ਸਿੰਘ ਚਾਹਲ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ 2019 ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਹਾਇਸ਼ ਅੰਮ੍ਰਿਤਸਰ ਵਿਖੇ ਦੋਰਾ ਕੀਤਾ ਸੀ ਅਤੇ ਹੁਣ ਨਵੀਂ ਗਠਨ ਕੀਤੀ ਗਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੱਲੋਂ ਵੀ ਅੱਜ ਸ਼ੁਕਰਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ ਤੇ ਪੁੱਜੇ ਅਤੇ ਤਕਰੀਬਨ 2 ਘੰਟਿਆਂ ਦੇ ਕਰੀਬ ਇੱਕ ਬੰਦ ਕਮਰਾ ਮੀਟਿੰਗ ਖਹਿਰਾ ਵੱਲੋਂ ਕੀਤੀ ਗਈ। ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦੋਹਾਂ ਨੇਤਾਵਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਂਝਾ ਗਠਜੋੜ ਬਣਾਉਣ ਦਾ ਵਿਚਾਰ ਕੀਤਾ ਹੈ।

ਇਸ ਤਰ੍ਹਾਂ ਹਰੇਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਸਹਿਯੋਗ ਅਤੇ ਸੰਬੰਧ ਬਣਾਉਣ ਲਈ ਦਿਲਚਸਪੀ ਰੱਖ ਰਹੀਆਂ ਹਨ ਜੋ ਕਿ ਟਕਸਾਲੀਆਂ ਲਈ ਇੱਕ ਸਕਾਰਾਤਮਕ ਸੰਕੇਤ ਹਨ। ਇਸ ਮੀਟਿੰਗ ਵਿੱਚ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਜਿਸ ਤਰ੍ਹਾਂ ਸਾਰੀਆਂ ਪਾਰਟੀਆਂ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਗਠਜੋੜ ਕਰਨ ਦੀ ਕੋਸ਼ਿਸ਼ਾਂ ਵਿੱਚ ਲਗੀਆਂ ਹੋਈਆਂ ਹਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਵਿਰੁੱਧ ਇੱਕ ਵੱਡਾ ਪਲਟਵਾਰ ਸਾਬਿਤ ਹੋ ਸਕਦਾ ਹੈ ਅਤੇ ਆਉਣ ਵਾਲੀਆਂ 2019 ਲੋਕ ਸਭਾ, ਸ਼੍ਰੋਮਣੀ ਕਮੇਟੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਨਵਾਂ ਸਿਆਸੀ ਫਰੰਟ ਉਭਰ ਕੇ ਸਾਹਮਣੇ ਆਉਣ ਦੀ ਉਮੀਦਾਂ ਲਗਾਈਆਂ ਜਾ ਸਕਦੀ ਹੈ।

ਮੀਡੀਆ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ “ਡੇਰਾ ਸਿਰਸਾ ਦੇ ਪਖੰਡੀ ਸਾਧ” ਨੂੰ ਮਾਣਯੋਗ ਅਦਾਲਤ ਨੇ ਬਿਲਕੁਲ ਸਹੀ ਫੈਸਲਾ ਸੁਣਾਇਆ ਹੈ ਅਤੇ ਅਜਿਹੇ ਵਿਅਕਤੀ ਜਿਵੇਂ ਕਿ ਬਾਦਲ ਪਰਿਵਾਰ ਅਤੇ ਹੋਰਨਾਂ ਜਿੰਨਾਂ ਇਸ ਪਖੰਡੀ ਸਾਧ ਦੀ ਮਦੱਦ ਕੀਤੀ ਹੈ ਉਨ੍ਹਾਂ ਦੋਸ਼ੀਆਂ ਵਿਰੁੱਧ ਵੀ ਜਨਤਾ ਅਤੇ ਅਦਾਲਤ ਵੱਲੋਂ ਜਲਦ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਲਈ ਬੱਚਾ ਬੱਚਾ ਰਾਜਨੀਤਕ ਬਦਲਾਅ ਚਾਹੁੰਦਾ ਹੈ ਅਤੇ ਇਹ ਸਿਰਫ਼ ਤਾਂ ਹੀ ਮੁਮਕਿਨ ਹੈ ਜਦ ਸਾਰੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡਕੇ ਬਾਕੀ ਸਾਰੀਆਂ ਪਾਰਟੀਆਂ ਇੱਕੋਂ ਸੋਚ, ਮਕਸਦ, ਭਾਵਨਾਵਾਂ ਅਤੇ ਵਿਚਾਰਾਂ ਨਾਲ ਪੰਜਾਬ ਦੀ ਜਨਤਾ ਦੀ ਭਲਾਈ ਲਈ ਇੱਕੋ ਪਲੇਟਫਾਰਮ ਤੇ ਕੱਠੇ ਹੋ ਜਾਣ।

Leave a Reply

Your email address will not be published. Required fields are marked *

Close