fbpx
All NewsNewsPunjab

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਪੰਚਾਂ, ਸਰਪੰਚਾਂ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਚੁਕਾਉਣਗੇ ਸਹੁੰ

Nri Media

10 ਜਨਵਰੀ \- ਐਨ.ਆਰ.ਆਈ. ਮੀਡਿਆ

ਕਪੂਰਥਲਾ : ਜ਼ਿਲੇ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਅਤੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਦੇ 11 ਜਨਵਰੀ ਨੂੰ ਸਵੇਰੇ 11 ਵਜੇ ਨਵੀਂ ਦਾਣਾ ਮੰਡੀ ਕਪੂਰਥਲਾ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਅੱਜ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਉਹ ਜ਼ਿਲੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਰਪੰਚਾਂ ਤੋਂ ਇਲਾਵਾ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਵੀ ਸਹੁੰ ਚੁਕਾਉਣਗੇ।

ਇਸ ਦੌਰਾਨ ਉਨਾਂ ਨਵੀਂ ਦਾਣਾ ਮੰਡੀ ਵਿਖੇ ਸਮਾਗਮ ਲਈ ਪੰਡਾਲ, ਸਟੇਜ, ਬੈਠਣ ਦੇ ਪ੍ਰਬੰਧਾਂ, ਬੈਰੀਕੇਡਿੰਗ, ਪਾਰਕਿੰਗ, ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਜਾਣ ਵਾਲੇ ਸਟਾਲਾਂ, ਲੰਗਰ, ਸੁਰੱਖਿਆ, ਟ੍ਰੈਫਿਕ, ਪਖਾਨਿਆਂ, ਸਾਫ਼-ਸਫ਼ਾਈ ਅਤੇ ਹੋਰਨਾਂ ਪ੍ਰਬੰਧਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨਾਂ ਕਿਹਾ ਕਿ ਜਿਹੜੇ ਜੇਤੂ ਪੰਚਾਇਤ ਮੈਂਬਰਾਂ ਨੇ ਹਾਲੇ ਤੱਕ ਆਪਣੇ ਜਿੱਤ ਦੇ ਸਰਟੀਫਿਕੇਟ ਨਹੀਂ ਲਏ, ਉਹ ਵੀ ਇਸ ਸਮਾਗਮ ਮੌਕੇ ਆਪਣੀ ਜਿੱਤ ਦੇ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਪੀ ਸ੍ਰੀ ਸਤਨਾਮ ਸਿੰਘ, ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ, ਡੀ. ਐਸ. ਪੀ ਸ੍ਰੀ ਸੰਦੀਪ ਸਿੰਘ ਮੰਡ, ਸ੍ਰੀ ਰਜਿੰਦਰ ਕੁਮਾਰ ਤੇ ਸ੍ਰੀ ਸਰਬਜੀਤ ਸਿੰਘ ਬਾਹੀਆ, ਤਹਿਸੀਲਦਾਰ ਕਪੂਰਥਲਾ ਸ. ਮਨਵੀਰ ਸਿੰਘ ਢਿੱਲੋਂ, ਡੀ. ਡੀ. ਪੀ. ਓ ਸ. ਇਕਬਾਲ ਜੀਤ ਸਿੰਘ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕੁਲਵਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਸ. ਅਮਰਜੀਤ ਸਿੰਘ, ਸ. ਪਰਗਟ ਸਿੰਘ ਸਿੱਧੂ, ਸ੍ਰੀ ਸਤੀਸ਼ ਕੁਮਾਰ, ਸ. ਸੇਵਾ ਸਿੰਘ ਤੇ ਸ੍ਰੀ ਹਰਬਲਾਸ, ਸ੍ਰੀ ਸਾਹਿਲ ਓਬਰਾਏ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Close