fbpx
Punjab

ਬਿਜਨੈਸ ਫਸਟ ਪੋਰਟਲ ਤਹਿਤ 23 ਨਿਵੇਸ਼ਕਾਂ ਨੇ 2045 ਕਰੋੜ ਰੁਪਏ ਦੇ ਪ੍ਰੋਜੈਕਟ ਲਗਾਉਣ ‘ਚ ਦਿਖਾਈ ਦਿਲਚਸਪੀ

Nri Media

10 ਜਨਵਰੀ \- ਐਨ.ਆਰ.ਆਈ. ਮੀਡਿਆ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੇ ਗਏ ਬਿਜਨੈਸ ਫਸਟ ਪੋਰਟਲ ਦੀ ਨਿਵੇਸ਼ਕਾਂ ਨੇ ਸ਼ਲਾਘਾ ਕੀਤੀ ਹੈ। ਇਹੀ ਕਾਰਨ ਹੈ ਕਿ ਬਿਜਨੈਸ ਫਸਟ ਪੋਰਟਲ ਤਹਿਤ ਸਿੰਗਲ ਵਿੰਡੋ ਸਿਸਟਮ ਜ਼ਰੀਏ ਹੁਣ ਤੱਕ ਜਿਲ੍ਹੇ ਵਿੱਚ 23 ਨਿਵੇਸ਼ਕਾਂ ਨੇ ਆਪਣੀ ਦਿਲਚਸਪੀ ਦਿਖਾਈ ਹੈ, ਜਿਸ ਵਿੱਚ ਉਨ੍ਹਾਂ ਪ੍ਰੋਜੇਕਟਾਂ ਦੀ ਅਨੁਮਾਨਤ ਲਾਗਤ 2045 ਕਰੋੜ ਰੁਪਏ ਦੱਸੀ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਬਿਜਨੈਸ ਫਸਟ ਪੋਰਟਲ ਤਹਿਤ ਸਿੰਗਲ ਵਿੰਡੋ ਸਿਸਟਮ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰੱਖੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਵਲੋਂ ਇਸ ਪ੍ਰਤੀ ਨਿਵੇਸ਼ਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਸੀ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਪੋਰਟਲ ਨਿਵੇਸ਼ਕਾਂ ਦੀ ਮਦਦ ਲਈ ਦੇਸ਼ ਦੇ ਕਿਸੇ ਵੀ ਸੂਬੇ ਵਲੋਂ ਸ਼ੁਰੂ ਕੀਤਾ ਜਾਣ ਵਾਲਾ ਪਹਿਲਾ ਪੋਰਟਲ ਹੈ। ਇਸ ਪੋਰਟਲ ਰਾਹੀਂ ਨਿਵੇਸ਼ਕ ਆਪਣੇ ਯੂਨਿਟ ਰਜਿਸਟਰਡ ਕਰਨ ਲਈ ਅਤੇ ਉਪਲਬੱਧ ਸੁਵਿਧਾਵਾਂ ਲੈਣ ਲਈ ਖੁਦ ਅਪਲਾਈ ਕਰ ਸਕਦਾ ਹੈ ਅਤੇ ਉਸ ਨੂੰ ਸਮੁੱਚੀ ਕਲੀਅਰੈਂਸ ਆਨ ਲਾਈਨ ਹੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਸ ਪੋਰਟਲ ਵਿੱਚ ਆਨ ਲਾਈਨ ਫੀਸਾਂ ਦੇ ਭੁਗਤਾਨ, ਤੀਸਰੇ ਪੱਖ ਦੀ ਵੈਰੀਫਿਕੇਸ਼ਨ ਅਤੇ ਐਪਲੀਕੇਸ਼ਨ ਟਰੈਕਿੰਗ ਦੀ ਸੁਵਿਧਾ ਵੀ ਉਪਲਬੱਧ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਹ ਪੋਰਟਲ ਨਿਵੇਸ਼ਕਾਂ ਲਈ ਪਾਰਦਰਸ਼ੀ ਅਤੇ ਇਕ ਹੀ ਛੱਤ ਥੱਲੇ ਸੁਵਿਧਾਵਾਂ ਪ੍ਰਦਾਨ ਕਰਨ ਵਾਲਾ ਹੈ। ਇਹ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰੇਗਾ।

ਬਿਜਨੈਸ ਫਸਟ ਪੋਰਟਲ ਨਾਲ ਕੰਮ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕੇਗਾ ਅਤੇ ਨਿਗਰਾਨੀ ਰੱਖੀ ਜਾ ਸਕੇਗੀ। ਇਸ ਲਈ ਐਸ.ਐਮ.ਐਸ. ਅਤੇ ਈ-ਮੇਲ ਦੀ ਸੂਚਨਾ ਤੋਂ ਇਲਾਵਾ ਸਰਟੀਫਿਕੇਟ/ਲਾਇਸੈਂਸ ਡਿਜ਼ੀਟਲ ਤੌਰ ‘ਤੇ ਜਾਰੀ ਕੀਤੇ ਜਾਣਗੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਵਿਭਾਗ ਵਲੋਂ ਕਲੀਅਰੈਂਸ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਸ੍ਰੀ ਗੌਤਮ ਜੈਨ ਆਈ.ਏ.ਐਸ., ਜੀ.ਐਮ. ਉਦਯੋਗ ਸ੍ਰੀ ਅਮਰਜੀਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਫੰਕਸ਼ਨਲ ਮੈਨੇਜਰ ਸ੍ਰੀ ਅਰੁਣ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *

Close