fbpx
Punjab

ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਚੁਕਾਉਣਗੇ ਸਹੁੰ, ਪੰਚ, ਸਰਪੰਚ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਕਣਗੇ ਸਹੁੰ

Nri Media

11 ਜਨਵਰੀ \- ਐਨ.ਆਰ.ਆਈ ਮੀਡਿਆ

ਫਾਜ਼ਿਲਕਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਣ ਵਾਲੇ ਇਸ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜ਼ਿਲ੍ਹੇ ਅੰਦਰ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਊਰਜਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਹੁੰ ਚੁਕਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਦੌਰਾਨ ਕੁੱਲ ਛੇ ਬਲਾਕ ਬਣਾਏ ਗਏ ਹਨ। ਪੰਜ ਬਲਾਕ(ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਖੂਈਆਂ ਸਰਵਰ ਤੇ ਅਰਨੀਵਾਲਾ) ਪੁਰਸ਼ਾਂ ਲਈ ਅਤੇ ਛੇਵਾਂ ਬਲਾਕ ਪੰਚ, ਸਰਪੰਚ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਬਣਨ ਵਾਲੀਆਂ ਔਰਤਾਂ ਲਈ ਰਾਖਵਾਂ ਹੋਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀ ਸਤੀਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਕੁੱਲ 434 ਪੰਚਾਇਤਾਂ ਵਿੱਚੋਂ ਨਵੇਂ ਚੁਣੇ ਗਏ 432 ਸਰਪੰਚਾਂ, 2992 ਪੰਚਾਂ, 120 ਬਲਾਕ ਸਮਿਤੀ ਮੈਂਬਰਾਂ ਅਤੇ 15 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਦੀਵਾਨ ਖੇੜਾ ਵਾਸੀਆਂ ਵੱਲੋਂ ਸਰਪੰਚੀ ਪਦ ਦੇ ਫਾਰਮ ਵਾਪਸ ਲੈਣ ਅਤੇ ਪਿੰਡ ਹਸਤਾ ਕਲਾਂ ਦੀ ਪੰਚਾਇਤ ਦਾ ਮਸਲਾ ਕੋਰਟ ਵਿੱਚ ਹੋਣ ਕਰਕੇ ਸਰਪੰਚੀ ਲਈ ਚੋਣ ਨਹੀਂ ਹੋ ਸਕੀ ਸੀ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਅੰਦਰ 21 ਪੰਚਾਇਤਾਂ ਦੀ ਸਰਵਸੰਮਤੀ ਨਾਲ ਸਬੰਧਤ ਪਿੰਡਾਂ ਵਾਸੀਆਂ ਵੱਲੋਂ ਚੋਣ ਕੀਤੀ ਗਈ।

ਇਸ ਤੋਂ ਇਲਾਵਾ ਹੋਰ 11 ਪਿੰਡਾਂ ਦੇ ਸਰਪੰਚ ਸਬੰਧਤ ਪਿੰਡਾਂ ਵਾਸੀਆਂ ਵੱਲੋਂ ਸਰਵਸੰਮਤੀ ਨਾਲ ਚੁਣੇ ਗਏ ਸਨ। ਇਸ ਤਰ੍ਹਾਂ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਅੰਦਰ 32 ਸਰਪੰਚਾਂ ਤੇ 946 ਪੰਚਾਂ ਦੀ ਪਿੰਡਾਂ ਵਾਸੀਆਂ ਵੱਲੋਂ ਸਰਬਸਮਤੀ ਨਾਲ ਚੋਣ ਕੀਤੀ ਗਈ ਹੈ। ਇਸ ਮੌਕੇ ਐਸ.ਡੀ.ਐਮ. ਅਬੋਹਰ ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਰੁਨ ਜਿੰਦਲ, ਡੀ.ਐਸ.ਪੀ. ਸ. ਰਛਪਾਲ ਸਿੰਘ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *

Close