fbpx
Punjab

ਸਹੁੰ ਚੁੱਕ ਸਮਾਗਮ ਅੱਜ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਵਿਜੈ ਇੰਦਰ ਸਿੰਗਲਾ ਹੋਣਗੇ ਸ਼ਾਮਲ

Nri Media

11 ਜਨਵਰੀ \- ਐਨ.ਆਰ.ਆਈ ਮੀਡਿਆ

ਸੰਗਰੂਰ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਨਵੀਂ ਅਨਾਜ ਮੰਡੀ ਵਿਖੇ 12 ਜਨਵਰੀ ਨੂੰ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਨਵੇਂ ਚੁਣੇ ਗਏ 599 ਸਰਪੰਚਾਂ, 4260 ਪੰਚਾਂ, 23 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ 193 ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਨੇ ਸਮੂਹ ਵਿਭਾਗੀ ਅਧਿਕਾਰੀਆਂ ਤੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚਣ ਵਾਲੇ ਰਸਤਿਆਂ ਨੂੰ ਆਵਾਜਾਈ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਅਵਿਕੇਸ਼ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Close