fbpx
Punjab

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਵੀਆਂ ਪੰਚਾਇਤਾਂ ਨੂੰ ਸਹੁੰ ਚੁਕਵਾਉਣਗੇ

Nri Media

11 ਜਨਵਰੀ \- ਐਨ.ਆਰ.ਆਈ ਮੀਡਿਆ

ਗੁਰਦਾਸਪੁਰ (ਇੰਦਰਜੀਤ ਸਿੰਘ ਚਾਹਲ) : ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਪੰਜਾਬ ਕੱਲ 12 ਜਨਵਰੀ ਨੂੰ ਸਥਾਨਕ ਦਾਣਾ ਮੰਡੀ ਗੁਰਦਾਸਪੁਰ ਵਿਖੇ ਸਵੇਰੇ 11 ਵਜੇ ਹੋਣ ਵਾਲੇ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਨਗੇ ਤੇ ਨਵੀਆਂ ਬਣੀਆਂ ਪੰਚਾਇਤਾਂ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਵਾਉਣਗੇ। ਇਹ ਜਾਣਕਾਰੀ ਦਿੰਦਿਆਂ ਸ. ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਲੋੜੀਦੇ ਪ੍ਰਬੰਧ ਕਰ ਲਏ ਗਏ ਹਨ। ਟਰੈਫਿਕ ਪੁਲਿਸ ਵਲੋਂ ਲੋਕਾਂ ਨੂੰ ਆਵਾਜਾਈ ਦੀ ਕੋਈ ਸਮੱਸਿਆ ਨਾ ਆਵੇ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ 25 ਜ਼ਿਲਾ ਪ੍ਰੀਸ਼ਦ ਮੈਂਬਰਾਂ, 213 ਸੰਮਤੀ ਮੈਂਬਰਾਂ ਤੇ 8850 ਪੰਚਾਂ ਤੇ ਸਰਪੰਚਾਂ ਨੂੰ ਸੁਹੰ ਚੁਕਾਈ ਜਾਵੇਗੀ। ਉਨਾਂ ਦੱਸਿਆ ਕਿ ਸਮੂਹ ਮੈਂਬਰਾਂ ਦੀ ਸਹੂਲਤ ਲਈ ਲੰਗਰ ਅਤੇ ਪਾਣੀ ਦੇ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿਚੋਂ ਆਉਣ ਵਾਲੇ ਮੈਂਬਰਾਂ ਲਈ ਮੰਡੀ ਵਿਚ ਪ੍ਰਵੇਸ਼ ਕਰਨ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

Leave a Reply

Your email address will not be published. Required fields are marked *

Close