fbpx
Punjab

ਪਾਰਕਾਂ ਦੀ ਬਦਲੀ ਜਾਵੇਗੀ ਦਿੱਖ ਮਗਨਰੇਗਾ ਅਧੀਨ ਹਰ ਬਲਾਕ ‘ਚ ਬਣਨਗੇ 15 ਪਾਰਕ

Nri Media

10 ਜਨਵਰੀ \- ਐਨ.ਆਰ.ਆਈ. ਮੀਡਿਆ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿਥੇ ਪਾਰਕਾਂ ਦੀ ਦਿੱਖ ਬਦਲਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਜਿਲ੍ਹੇ ਦੇ ਪਿੰਡਾਂ ਵਿੱਚ ਮਗਨਰੇਗਾ ਯੋਜਨਾ ਤਹਿਤ ਬਲਾਕ ਪੱਧਰ ‘ਤੇ ਪਾਰਕ ਬਣਾਏ ਜਾ ਰਹੇ ਹਨ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਗਰੀਨ ਵਿਊ ਪਾਰਕ ਹੁਸ਼ਿਆਰਪੁਰ ਦਾ ਦੌਰਾ ਕਰਦਿਆਂ ਪ੍ਰਗਟਾਏ। ਇਸ ਦੌਰਾਨ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਕਮਿਸ਼ਨਰ ਨਗਰ ਨਿਗਮ ਸ਼ੀ੍ਰ ਬਲਵੀਰ ਰਾਜ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਗਰੀਨ ਵਿਊ ਪਾਰਕ ਦੀ ਦਿੱਖ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸੋਨਾਲੀਕਾ ਦੇ ਸਹਿਯੋਗ ਨਾਲ ਬਦਲੀ ਜਾਵੇਗੀ, ਤਾਂ ਜੋ ਇਸ ਨੂੰ ਖਿੱਚ ਦਾ ਕੇਂਦਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਥੇ ਵੱਖ-ਵੱਖ ਫੁੱਲ-ਪੌਦਿਆਂ ਤੋਂ ਇਲਾਵਾ ਸਾਫ਼-ਸਫ਼ਾਈ ਅਤੇ ਫੁਹਾਰੇ ਆਦਿ ਲਗਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਕੱਕੋਂ ਵਿੱਚ ਸ੍ਰੀ ਸਿੱਧੀਵਿਨਾਇਕ ਪਾਰਕ ਗਰੀਨ ਵੈਲੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਕਾਲੋਨੀ ਵਾਸੀਆਂ ਨਾਲ ਗੱਲਬਾਤ ਕੀਤੀ।

image.png

ਉਨ੍ਹਾਂ ਕਿਹਾ ਕਿ ਮਗਨਰੇਗਾ ਯੋਜਨਾ ਤਹਿਤ ਜਿਲ੍ਹੇ ਦੇ ਹਰ ਬਲਾਕ ਵਿੱਚ 15 ਪਾਰਕ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ 39 ਪਾਰਕਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 7 ਪਾਰਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਵੀ ਜਲਦੀ ਤਿਆਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਾਰਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬਣਾਏ ਜਾ ਰਹੇ ਹਨ, ਤਾਂ ਜੋ ਜਿਲ੍ਹਾ ਵਾਸੀਆਂ ਨੂੰ ਤੰਦਰੁਸਤੀ ਦਾ ਸੁਨੇਹਾ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸੋਨਾਲੀਕਾ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਸੋਨਾਲੀਕਾ ਗਰੁੱਪ ਵਲੋਂ ਹਮੇਸ਼ਾਂ ਹੀ ਜਿਲ੍ਹੇ ਦੀ ਬੇਹਤਰੀ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਦੀ ਸੰਸਥਾ ਕਲੀਨ ਐਂਡ ਗਰੀਨ ਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਗਰੀਨ ਵੈਲੀ ਡਿਵੈਲਪਮੈਂਟ ਸੋਸਾਇਟੀ ਦੇ ਮੈਂਬਰਾਂ ਨੂੰ ਸੋਨਾਲੀਕਾ ਦੇ ਸਹਿਯੋਗ ਨਾਲ ਇਸ ਪਾਰਕ ਨੂੰ ਖੂਬਸੂਰਤ ਬਣਾਉਣ ‘ਤੇ ਵਧਾਈ ਵੀ ਦਿੱਤੀ। ਇਸ ਮੌਕੇ ਸ੍ਰੀ ਐਸ.ਕੇ. ਪੋਮਰਾ, ਸ੍ਰੀ ਰਜਨੀਸ਼ ਸੰਦਲ, ਸ੍ਰੀ ਭਰਤ ਖੰਡੋਤਰਾ, ਸ੍ਰੀ ਸਤੀਸ਼ ਕੁਮਾਰ, ਸ੍ਰੀ ਰਜਨੀਸ਼ ਕੁਮਾਰ ਗੁਲਿਆਨੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

Close