fbpx
All News

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਜੱਗੀ

by media desk

ਸੁਲਤਾਨਪੁਰ ਲੋਧੀ, 12 ਜਨਵਰੀ :ਇੰਦਰਜੀਤ ਸਿੰਘ ਚਾਹਲ – NRI MEDIA :

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਸ. ਮਾਲਵਿੰਦਰ ਸਿੰਘ ਜੱਗੀ ਵੱਲੋਂ ਅੱਜ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨਾਂ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਟੈਂਟ ਸਿਟੀ, ਪਾਰਕਿੰਗ, ‘ਪਿੰਡ ਬਾਬੇ ਨਾਨਕ ਦਾ’ ਅਤੇ ਹੋਰਨਾਂ ਮੁੱਖ ਸਮਾਗਮਾਂ ਲਈ ਹੁਣ ਤੱਕ ਪਹਿਚਾਣ ਕੀਤੀਆਂ ਗਈਆਂ ਥਾਵਾਂ ਦਾ ਨਿਰੀਖਣ ਕੀਤਾ।
ਇਸ ਤੋਂ ਪਹਿਲਾਂ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਪਰੋਕਤ ਕਾਰਜਾਂ ਪ੍ਰਤੀ ਉਨਾਂ ਵੱਲੋਂ ਤਿਆਰ ਕੀਤੇ ਦਸਤਾਵੇਜ਼ ਅਤੇ ਨਕਸ਼ੇ ਵੇਖੇ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਹੋਣ ਵਾਲੇ ਸਮਾਗਮਾਂ ਅਤੇ ਪ੍ਰਾਜੈਕਟਾਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ
ਉਨਾਂ ਕਿਹਾ ਕਿ ਇਨਾਂ ਵਿਸ਼ਵ ਪੱਧਰੀ ਵਿਸ਼ਾਲ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਸਬੰਧੀ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਤਿਆਰੀਆਂ ਵਿੱਢੀਆਂ ਗਈਆਂ ਹਨ। ਉਨਾਂ ਕਿਹਾ ਕਿ ਸਾਰੇ ਕਾਰਜਾਂ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ  ਨੇਪਰੇ ਚਾੜਿਆ ਜਾਵੇਗਾ।
ਉਨਾਂ ਕਿਹਾ ਕਿ ਇਸ ਮੌਕੇ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਆਓ ਭਗਤ ਵਿਚ ਸਰਕਾਰ ਵੱਲੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਨਾਂ ਇਤਿਹਾਸਕ ਸਮਾਗਮਾਂ ਦੌਰਾਨ ਸੰਗਤਾਂ ਨੂੰ ਹਰੇਕ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਡੀ. ਐਸ. ਪੀ ਸੁਲਤਾਨਪੁਰ ਲੋਧੀ ਸ. ਤੇਜਵੀਰ ਸਿੰਘ ਹੁੰਦਲ, ਡੀ. ਐਸ. ਪੀ (ਸਪੈਸ਼ਲ ਬ੍ਰਾਂਚ) ਸ. ਸੰਦੀਪ ਸਿੰਘ ਮੰਡ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਸਕੱਤਰ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਸ. ਜੁਗਰਾਜਪਾਲ ਸਿੰਘ ਸਾਹੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Close