fbpx
Punjab

ਘਰ-ਘਰ ਰੋਜ਼ਗਾਰ ਮਿਸ਼ਨ’ ਨੂੰ ਸਫ਼ਲਤਾ ਨਾਲ ਲਾਗੂ ਕਰ ਰਿਹੈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ

Nri Media

11 ਜਨਵਰੀ \- ਐਨ.ਆਰ.ਆਈ ਮੀਡਿਆ

ਸੰਗਰੂਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਨੂੰ ਜ਼ਿਲ੍ਹਾ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਾਪਤ ਹੋਇਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਬੇਰੁਜ਼ਗਾਰ ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਲਾਹੇਵੰਦ ਸਾਬਿਤ ਹੋ ਰਿਹਾ ਹੈ। ਇਸ ਬਿਓਰੋ ਵੱਲੋਂ ਜਿੱਥੇ ਜ਼ਿਲ੍ਹੇ ਦੇ ਯੋਗ ਨੌਜਵਾਨ ਵਰਗ ਨੂੰ ਰੋਜ਼ਗਾਰ ਮੇਲਿਆ ਦੇ ਰਾਹੀਂ ਨਾਮੀ ਕੰਪਨੀਆਂ ਅਤੇ ਉਦਯੋਗਿਕ ਇਕਾਈਆਂ ਵਿੱਚ ਉਨ੍ਹਾਂ ਦੀ ਯੋਗਤਾ ਦੇ ਮੁਤਾਬਿਕ ਰੋਜ਼ਗਾਰ ਦਿਵਾਉਣ ਲਈ ਮਿਆਰੀ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਹਰੇਕ ਖੇਤਰ ਵਿੱਚ ਨਿਕਲਣ ਵਾਲੀਆ ਨੌਕਰੀਆਂ ਦੀ ਲੋੜੀਂਦੀ ਸੂਚਨਾ ਮੁਹੱਈਆ ਕਰਵਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਜਨਵਰੀ 2018 ਤੋਂ ਦਸੰਬਰ 2018 ਤੱਕ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਸੰਗਰੂਰ ਵੱਲੋਂ 31 ਰੋਜ਼ਗਾਰ ਮੇਲੇ ਲਗਾਏ ਗਏ ਅਤੇ ਵੱਖ-ਵੱਖ ਨਿਯੋਜਕਾਂ ਵੱਲੋਂ 2145 ਪ੍ਰਾਰਥੀਆਂ ਨੂੰ ਨੌਕਰੀ ਪ੍ਰਦਾਨ ਕੀਤੀ ਗਈ।

ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਯੋਜਨਾਵਾਂ ਦੇ ਤਹਿਤ 30 ਨਵੰਬਰ 2018 ਤੱਕ ਲਗਭਗ 1015 ਪ੍ਰਾਰਥੀਆਂ ਨੇ ਸਵੈ-ਰੋਜ਼ਗਾਰ ਸ਼ੁਰੂ ਕੀਤਾ। ਇਸ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਆਉਣ ਵਾਲੇ ਪ੍ਰਾਰਥੀਆਂ ਨੂੰ ਹਰ ਤਰ੍ਹਾਂ ਦੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੀ ਲੈਕਚਰ ਰਾਹੀਂ ਅਤੇ ਨੋਟਿਸ ਬੋਰਡ, ਐਲ.ਈ.ਡੀ. ਰਾਹੀਂ ਅਸਾਮੀਆਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਦਰਜ ਹੋਏ 595 ਪ੍ਰਾਰਥੀਆਂ ਦੀ ਰੋਜ਼ਗਾਰ ਮੇਲਿਆਂ ਅਤੇ ਪਲੇਸਮੈਂਟ ਕੈਂਪਾਂ ਰਾਹੀਂ ਚੋਣ ਹੋਈ ਅਤੇ 25 ਪ੍ਰਾਰਥੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਪ੍ਰਾਪਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਥਾਪਤ ਰੋਜ਼ਗਾਰ ਬਿਓਰੋ ਵਿੱਚ ਪਲੇਸਮੈਂਟ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਬਹੁਤ ਜਲਦੀ ਕਾਊਂਸਲਰ ਵੀ ਨਿਯੁਕਤ ਕੀਤੇ ਜਾਣਗੇ ਜੋ ਹਰੇਕ ਸਕੂਲ ਦਾ ਦੌਰਾ ਕਰਨਗੇ ਅਤੇ ਬਿਓਰੋ ‘ਚ ਆਉਣ ਵਾਲੇ ਸਕੂਲੀ ਵਿਦਿਆਰਥੀਆਂ ਦੀ ਰੋਜ਼ਗਾਰ ਦੀ ਚੋਣ ਕਰਨ ਸਬੰਧੀ ਕਾੳਂੂਸਲਿੰਗ ਕਰਨਗੇ। ਉਨ੍ਹਾਂ ਦੱਸਿਆ ਕਿ ਘਰ-ਘਰ ਰੋਜ਼ਗਾਰ ਪੋਰਟਲ ‘ਤੇ 98 ਨਿਯੋਜਕ ਦਰਜ ਕੀਤੇ ਗਏ ਹਨ, ਜਿਨ੍ਹਾਂ ਰਾਹੀ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ‘ਚ ਨੌਕਰੀਆਂ ਦੇ ਮੌਕੇ ਮਿਲ ਰਹੇ ਹਨ ਅਤੇ ਭਵਿੱਖ ਅੰਦਰ ਪੰਜਾਬ ਸਰਕਾਰ ਦੀ ਇਸ ਯੋਜਨਾ ਦੇ ਦਾਇਰੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸ੍ਰੀ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਅਤੇ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਰਜਿਸ਼ਟ੍ਰੇਸਨ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਭਵਿੱਖ ਅੰਦਰ ਜ਼ਿਲ੍ਹਾ ਪੱਧਰ ‘ਤੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਅਤੇ ਪਲੇਸਮੈਂਟ ਕੈਂਪਾਂ ਰਾਹੀ ਵੱਧ ਤੋਂ ਵੱਧ ਲੋੜਵੰਦਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Leave a Reply

Your email address will not be published. Required fields are marked *

Close